ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਪੈਂਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਪ੍ਰੀਤ ਨਗਰ ਇਲਾਕੇ ‘ਚ ਸਥਿਤ ਇਕ ਲੋਹਾ ਵਪਾਰੀ ਦੇ ਕਰਿੰਦੇ ਤੋਂ 8 ਲੱਖ ਰੁਪਏ ਦੇ ਕਰੀਬ ਲੁੱਟਣ ਦਾ ਸਮਾਚਾਰ ਹੈ,ਜਾਣਕਾਰੀ ਅਨੁਸਾਰ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨ ਵਿੱਚ ਵੜ ਕੇ ਲੁੱਟ ਦੀ ਘਟਨਾਂ ਨੂੰ ਅੰਜਾਮ ਦਿੱਤਾ,ਲੁੱਟ ਦੀ ਇਸ ਘਟਨਾ ਨੂੰ ਅੰਜਾਮ ਦੇਣ ਲਈ ਲੁਟੇਰਿਆਂ ਨੇ ਪਹਿਲਾਂ ਕਰਿੰਦੇ ਦੀਆਂ ਅੱਖਾਂ ਵਿੱਚ ਮਿਰਚਾਂ ਦਾ ਪਾਊਡਰ ਪਾਇਆ ਫਿਰ ਪੇਟ ਵਿੱਚ ਗੋਲੀ ਮਾਰ ਦਿੱਤੀ ਅਤੇ ਪੈਸਿਆਂ ਨਾਲ ਭਰਿਆ ਬੈਗ ਲੁੱਟ ਕੇ ਫ਼ਰਾਰ ਹੋ ਗਏ,ਜਿਸ ਤੋਂ ਬਾਅਦ ਜਿਲਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਜਾਂਚ ਵਿੱਚ ਜੁਟੀ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐਸਪੀ ਰਾਜਪਾਲ ਸਿੰਘ ਨੇ ਦਸਿਆ ਕਿ ਅੱਜ ਸਵੇਰੇ ਤਿੰਨ ਵਿਅਕਤੀਆਂ ਵਲੋਂ ਕਰੀਬ 8 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਜਿਹਨਾਂ ਵਲੋਂ ਪਹਿਲਾਂ ਪੀੜਤ ਪਰਮਿੰਦਰ ਸਿੰਘ ਮੌਂਟੂ ਵਾਸੀ ਸਰਹਿੰਦ ਦੇ ਅੱਖਾਂ ਵਿੱਚ ਮਿਰਚ ਦਾ ਪਾਊਂਡਰ ਪਾਇਆ ਤੇ ਫਿਰ ਗੋਲੀ ਮਾਰੀ ਗਈ ਤੇ 8 ਲੱਖ ਦੇ ਕਰੀਬ ਪੈਸੇ ਲੈਕੇ ਫਰਾਰ ਹੋ ਗਏ। ਜਿਸ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ।